ਸੰਗਰੂਰ ਤੋਂ ਚੋਣ ਲੜਨ ਬਾਰੇ ਭੱਠਲ ਦਾ ਵੱਡਾ ਬਿਆਨ

19-Feb-20 07:24:51
0
20
SUPPORT US BY SHARING

ਅੱਜ ਬਰਨਾਲਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਇੱਕ ਸਮਾਗਮ ਵਿੱਚ ਸ਼ਿਕਰਤ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਕਮੇਟੀ ਵੱਲੋਂ ਬੀਤੇ ਦਿਨੀਂ ਪੁਲੀਸ ਅਧਿਕਾਰੀ  ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿੱਚ ਜੋ ਵੀ ਸਾਹਮਣੇ ਆਉਂਦਾ ਹੈ ਉਸ ਤੋਂ ਪੁੱਛ ਪੜਤਾਲ ਹੋ ਰਹੀ ਹੈ ਅਤੇ ਉਨ੍ਹਾਂ ਦੱਸਿਆ ਕਿ ਦੋਸ਼ੀ ਕੌਣ ਹੈ ਕੌਣ ਨਹੀਂ ਅਜੇ ਇਸ ਦੀ ਜਾਂਚ ਚੱਲ ਰਹੀ ਹੈ ਅਤੇ ਇਸ ਬਾਰੇ ਉਹ ਕੁਛ ਨਹੀਂ ਕਹਿ ਸਕਦੇ।ਇਸ ਤੋਂ ਬਿਨਾਂ ਉਨ੍ਹਾਂ ਪੰਜਾਬ ਦੇ ਬਜਟ ਅਤੇ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਕੀਤੀ।

ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਅੱਜ ਬਰਨਾਲਾ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਕਮੇਟੀ ਵੱਲੋਂ ਬੀਤੇ ਦਿਨੀਂ ਪੁਲੀਸ ਅਧਿਕਾਰੀ  ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਪੁੱਛੇ ਗਏ ਸੁਆਲ ਉੱਤੇ ਬੋਲਦਿਆਂ ਕਿਹਾ ਕਿ ਸਾਰਾ ਮਾਮਲਾ ਜਾਂਚ ਅਧੀਨ ਹੈ ਅਤੇ ਜਿਸ ਦਾ ਨਾਮ ਸਾਹਮਣੇ ਆਉਂਦਾ ਹੈ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਉਨ੍ਹਾਂ ਨਿੱਜੀ ਤੌਰ ਤੇ ਇਸ ਮਾਮਲੇ ਬਾਰੇ ਕੁਛ ਵੀ ਕਹਿਣ ਤੋਂ ਇਨਕਾਰ ਕੀਤਾ।

ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਿਆ ਬਜਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਬਜਟ ਬਹੁਤ ਹੀ ਸ਼ਲਾਘਾਯੌਗ ਹੈ ਅਤੇ ਇਸ ਬਜਟ ਵਿੱਚ ਕੋਈ ਟੈਕਸ ਨਹੀਂ ਲਗਾਇਆ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੀ ਇਸ ਬਜਟ ਵਿੱਚ ਬਿਜ਼ਲੀ ਦੀ ਯੂਨਿਟ ਬਾਰਾਂ ਰੁਪਏ ਤੋਂ ਪੰਜ ਰੁਪਏ ਕਰਕੇ ਰਾਹਤ ਦਿੱਤੀ ਗਈ ਹੈ।ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਹੋਏ ਬਹਿਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਸੈਸ਼ਨ ਨਹੀਂ ਹੈ ਜਿਸ ਵਿੱਚ ਇਸ ਤਰ੍ਹਾਂ ਦਾ ਹੰਗਾਮਾ ਨਾ ਹੋਇਆ ਹੋਵੇ।

ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੋਂ ਮੁਲਕ ਨੂੰ ਨਿਜਾਰ ਦਿਵਾਉਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਮੁੱਚੀ ਪਾਰਟੀ ਨੂੰ ਪੈਰਾਂ ਉਤੇ ਖੜ੍ਹਾ ਕੀਤਾ ਹੈ ਅਤੇ ਅੱਜ ਸਾਰਾ ਮੁਲਕ ਰਾਹੁਲ ਗਾਂਧੀ ਦੇ ਪਿੱਛੇ ਖੜ੍ਹਾ ਹੈ।

ਹਾਲਾਂ ਕਿ ਲੋਕ ਸਭਾ ਚੋਣਾਂ ਵਿੱਚ ਬੀਬੀ ਰਜਿੰਦਰ ਕੌਰ ਭੱਠਲ ਨੂੰ ਸੰਗਰੂਰ ਹਲਕੇ ਤੋਂ ਟਿਕਟ ਦਿੱਤੇ ਜਾਣ ਦੀਆਂ ਗੱਲਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ ਪਰ ਬੀਬੀ ਭੱਠਲ ਨੇ ਸਾਫ਼ ਕੀਤਾ ਹੈ ਕਿ ਟਿਕਟ ਚਾਹੇ ਕਿਸੇ ਨੂੰ ਵੀ ਮਿਲੇ ਉਹ ਸੰਗਰੂਰ ਹਲਕੇ ਤੋਂ ਲੀਡ ਕਰਨਗੇ।ਸੋ ਇਹ ਵੇਖਣਾ ਹੁਣ ਦਿਲਚਸਪ ਹੋਵੇਗਾ ਕਿ ਲੋਕ ਸਭਾ ਚੋਣਾਂ ਵਿੱਚ ਊਠ ਕਿਸ ਕਰਵਟ ਬੈਠਦਾ ਹੈ।


SUPPORT US BY SHARING

LEAVE A REPLY

Please enter your comment!
Please enter your name here